ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥
ਹੁਕਮਨਾਮਾ ਸਾਹਿਬ
ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥
ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥
ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥
ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥
ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
हुकमनामा साहिब
सोरठि महला ५ घरु १ तितुके
ੴ सतिगुर प्रसादि ॥
किसु हउ जाची किस आराधी जा सभु को कीता होसी ॥ जो जो दीसै वडा वडेरा सो सो खाकू रलसी ॥ निरभउ निरंकारु भव खंडनु सभि सुख नव निधि देसी ॥१॥
हरि जीउ तेरी दाती राजा ॥ माणसु बपुड़ा किआ सालाही किआ तिस का मुहताजा ॥ रहाउ ॥
जिनि हरि धिआइआ सभु किछु तिस का तिस की भूख गवाई ॥ ऐसा धनु दीआ सुखदातै निखुटि न कब ही जाई ॥ अनदु भइआ सुख सहजि समाणे सतिगुरि मेलि मिलाई ॥२॥
मन नामु जपि नामु आराधि अनदिनु नामु वखाणी ॥ उपदेसु सुणि साध संतन का सभ चूकी काणि जमाणी ॥ जिन कउ क्रिपालु होआ प्रभु मेरा से लागे गुर की बाणी ॥३॥
कीमति कउणु करै प्रभ तेरी तू सरब जीआ दइआला ॥ सभु किछु कीता तेरा वरतै किआ हम बाल गुपाला ॥ राखि लेहु नानकु जनु तुमरा जिउ पिता पूत किरपाला ॥४॥१॥